ਪਰਮਾਤਮਾ ਦਾ ਪਿਆਰ
John 3:16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
ਸੰਰਚਨਾ
Genisis 1:1-3
ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ। 2 ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ। 3 ਫ਼ੇਰ ਪਰਮੇਸ਼ੁਰ ਨੇ ਆਖਿਆ, “ਰੌਸ਼ਨੀ ਹੋ ਜਾਵੇ!” ਅਤੇ ਰੌਸ਼ਨੀ ਚਮਕਣ ਲੱਗੀ।
ਯਿਸੂ ਮਸੀਹ ਦਾ ਜਨਮ
Luke 2:6-14
ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ। 7 ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ। 8 ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।9 ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ। 10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ। 12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
13 ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
14 “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ,
ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
ਪ੍ਰਭੂ ਮੇਰਾ ਆਜੜੀ ਹੈਪ੍ਰਭੂ ਮੇਰਾ ਆਜੜੀ ਹੈ
Psalm 23:1-3 ਯਹੋਵਾਹ ਮੇਰਾ ਆਜੜੀ ਹੈ,
ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ। 2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ। 3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।
ਕੋਈ ਵੀ ਚੀਜ਼ ਸਾਨੂੰ ਪਰਮਾਤਮਾ ਤੋਂ ਵੱਖ ਨਹੀਂ ਕਰ ਸਕਦੀ
Romans 8:38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ।
ਪਰਮਾਤਮਾ ਦਾ ਸਭ ਤੋਂ ਮਹੱਤਵਪੂਰਣ ਕਾਨੂੰਨ
Matthew 22:36-40 ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ। 39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। e] 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।”
ਕੋਈ ਵੀ ਪਰਮਾਤਮਾ ਅਤੇ ਪੈਸਾ ਦੋਹਾਂ ਦੀ ਸੇਵਾ ਨਹੀਂ ਕਰ ਸਕਦਾ
Matthew 6:24 ““ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
ਸਾਡਾ ਪਰਮਾਤਮਾ ਇਕ ਪਰਮਾਤਮਾ ਹੈ ਜੋ ਬਚਾਉਂਦਾ ਹੈ
Psalms 68:20-21 ਉਹ ਸਾਡਾ ਪਰਮੇਸ਼ੁਰ ਹੈ, ਉਹੀ ਪਰਮੇਸ਼ੁਰ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮੌਤ ਕੋਲੋਂ ਬਚਾਉਂਦਾ ਹੈ। ਪਰਮੇਸ਼ੁਰ ਦਰਸ਼ਾਏਗਾ ਕਿ ਉਸ ਨੇ ਆਪਣੇ ਵੈਰੀਆਂ ਨੂੰ ਹਰਾਇਆ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਦੰਡ ਦੇਵੇਗਾ ਜਿਹੜੇ ਉਸ ਦੇ ਖਿਲਾਫ਼ ਲੜੇ ਸਨ।
ਪਿਆਰ
1 Corinthians 13: 1-7
ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ। 2 ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ। 3 ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
4 ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ। 5 ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ। 6 ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ। 7 ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
ਪ੍ਰਭੂ ਤੂੰ ਮੈਨੂੰ ਜਾਣਦਾ ਹੈਂ
Psalm 139:1-3
ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। 2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ। 3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
ਖੁਸ਼ ਰਹੋ, ਪ੍ਰਭੂ ਕੋਲ ਹੀ ਹੈ
Philippians 4:4-7
ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ। 5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ। 6 ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।7 ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।
ਸਾਡਾ ਭਵਿੱਖ: ਇੱਕ ਨਵਾਂ ਸਵਰਗ ਅਤੇ ਇੱਕ ਨਵੀਂ ਦੁਨੀਆਂ
Revelation 21:1,2,4 ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ। 2 ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ। 4 ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”
ਪ੍ਰਭੂ ਵਿਚ ਯਕੀਨ ਕਰੋ
Proverbs 3:5-6 ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।6 ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।
ਵਧੇਰੇ ਜਾਣਕਾਰੀ ਤੇ ਵਾਪਸ